ਚੰਡੀਗੜ੍ਹ: ਟ੍ਰਿਬਿਊਨ ਸਕੂਲ ਸੈਕਟਰ-29 ਵਿੱਚ ਅੱਜ ਸਮਾਗਮ ਕਰਵਾਇਆ ਗਿਆ। ਇਸ ਵਿਚ ਮੁੱਖ ਮਹਿਮਾਨ ਵਜੋਂ ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ ਐਸ ਐਸ ਸੋਢੀ ਤੇ ਉਨ੍ਹਾਂ ਦੀ ਪਤਨੀ ਬੌਨੀ ਸੋਢੀ, ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਕੋਮਲ ਆਨੰਦ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਨਵੀਂ ਚੁਣੀ ਕੌਂਸਲ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਟ੍ਰਿਬਿਊਨ ਦੇ ਟਰੱਸਟੀ ਐਸ ਐਸ ਸੋਢੀ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕੀਤੀ। ਸਕੂਲ ਦੀ ਪ੍ਰਿੰਸੀਪਲ ਵੰਦਨਾ ਸਕਸੈਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਟਨਸ