ਐੱਸਏਐੱਸ ਨਗਰ (ਮੁਹਾਲੀ): ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉੱਚ ਅਦਾਲਤ ਵੱਲੋਂ 250 ਤੋਂ ਵੱਧ ਗਰਾਮ ਪੰਚਾਇਤਾਂ ਦੀਆਂ ਚੋਣਾਂ ’ਤੇ ਸਟੇਅ ਆਰਡਰ ਜਾਰੀ ਕੀਤੇ ਜਾਣ ਨਾਲ ਹੁਕਮਰਾਨਾਂ ਦੀਆਂ ਵਿਰੋਧੀਆਂ ਨਾਲ ਧੱਕੇਸ਼ਾਹੀ ਜੱਗ ਜ਼ਾਹਿਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦਾ ਢੋਂਗ ਰਚਣ ਅਤੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਦਾ ਢੋਲ ਪਿੱਟਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣਾਂ ਤੋਂ ਪਹਿਲਾਂ ਆਪਣੀ ਹਾਰ ਮੰਨਦੇ ਹੋਏ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇੱਥੇ ਅੱਜ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੰਗ ਕੀਤੀ ਕਿ ਪੀੜਤ ਉਮੀਦਵਾਰਾਂ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੇਸ ’ਤੇ ਜਿੰਨਾ ਵੀ ਖ਼ਰਚਾ ਆਉਂਦਾ ਹੈ, ਉਹ ਸਰਕਾਰ ਜਾਂ ਹਲਕਿਆਂ ਦੇ ‘ਆਪ’ ਆਗੂਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਵਸੂਲਿਆ ਜਾਵੇ। -ਪੱਤਰ ਪ੍ਰੇਰਕ