ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਸਤੰਬਰ
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਸੂਬੇ ਦੇ ਲੋਕਾਂ ਨੂੰ ਪੰਚਾਇਤੀ ਚੋਣਾਂ ਦੌਰਾਨ ਆਪਸ ਵਿੱਚ ਟਕਰਾਅ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾ ਪੰਚਾਇਤਾਂ ਦੀ ਚੋਣ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਸਰਬਸੰਮਤੀ ਨਾਲ ਚੁਣੀ ਜਾਣ ਵਾਲੀ ਪੰਚਾਇਤਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ। ਸ੍ਰੀ ਲੱਖੇਵਾਲ ਦੇ ਯੂਨੀਅਨ ਦੇ ਸੂਬਾਈ ਆਗੂਆਂ ਵੱਲੋਂ ਯੂਨੀਅਨ ਦੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨਾਂ, ਬਲਾਕ ਪ੍ਰਧਾਨਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜਿਨ੍ਹਾਂ ਵੱਲੋਂ ਪੰਚਾਇਤਾਂ ਦਾ ਸਨਮਾਨ ਕੀਤਾ ਜਾਵੇਗਾ।