ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਨਵੰਬਰ
ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਦੇ ਚਾਰ ਬਦਲ ਉਪਲਬਧ ਹਨ, ਇਸ ਲਈ ਕਿਸਾਨਾਂ ਨੂੰ ਇਕੱਲੇ ਡੀਏਪੀ ਖਾਦ ’ਤੇ ਹੀ ਨਿਰਭਰ ਨਹੀਂ ਰਹਿਣਾ ਚਾਹੀਦਾ ਬਲਕਿ ਸਬੰਧਤ ਵਿਕਲਪਾਂ ਨੂੰ ਅਪਣਾਉਣਾ ਚਾਹੀਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਦੇ ਮਿੱਟੀ ਦੇ ਰਸਾਇਣ ਵਿਗਿਆਨੀ ਡਾ. ਗੋਬਿੰਦਰ ਸਿੰਘ ਦੇ ਹਵਾਲੇ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਸਿੰਗਲ ਸੁਪਰਫਾਸਫੇਟ
’ਚ 16 ਫੀਸਦੀ ਫਾਸਫੋਰਸ ਹੁੰਦਾ ਹੈ। ਕਿਸਾਨ ਡੀਏਪੀ ਦੇ ਇੱਕ ਥੈਲੇ ਦੀ ਥਾਂ ਇਸ ਖਾਦ ਦੇ ਤਿੰਨ ਥੈਲੇ ਵਰਤ ਸਕਦੇ ਹਨ, ਇਹ ਵਾਧੂ ਸਲਫ਼ਰ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਡੀਏਪੀ ਦੀ ਕਥਿਤ ਕਮੀ ਬਾਰੇ ਚਿੰਤਾ ਨਾ ਕਰਨ ਦਾ ਭਰੋਸਾ ਦਿਵਾਉਂਦਿਆਂ ਵਿਕਲਪਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।