ਪੱਤਰ ਪ੍ਰੇਰਕ
ਕੁਰਾਲੀ,12 ਸਤੰਬਰ
ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਝੋਨੇ ਅਤੇ ਬਾਸਮਤੀ ਦੀ ਫ਼ਸਲ ਨੂੰ ਝੂਠੀ ਕਾਂਗਿਆਰੀ (ਹਲਦੀ ਰੋਗ) ਦੀ ਬਿਮਾਰੀ ਲੱਗਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਖੇਤੀਬਾੜੀ ਵਿਭਾਗ ਦੀ ਟੀਮ ਨੇ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਫ਼ਸਲ ਦੀ ਜਾਂਚ ਕੀਤੀ ਤੇ ਕਿਸਾਨਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੱਤਾ। ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਨੇ ਕਈ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਖੇਤਾਂ ’ਚ ਝੋਨੇ ਤੇ ਬਾਸਮਤੀ ਦੀ ਫ਼ਸਲ ਦਾ ਨਿਰਖੀਣ ਕੀਤਾ।
ਖਰੜ (ਪੱਤਰ ਪ੍ਰੇਰਕ): ਮੁੱਖ ਖੇਤੀਬਾੜੀ ਅਫਸਰ ਡਾ. ਰਾਜੇਸ਼ ਕੁਮਾਰ ਰਹੇਜਾ ਨੇ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਨ ਲਈ ਬਲਾਕ ਖਰੜ ਦੇ ਖਾਦ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ।