ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 14 ਅਕਤੂਬਰ
ਮੁਹਾਲੀ ਦੇ ਰਿਹਾਇਸ਼ੀ ਖੇਤਰ ’ਚ ਟੋਲੀਆਂ ਬੰਨ੍ਹ ਕੇ ਘੁੰਮਦੇ ਲਾਵਾਰਿਸ ਕੁੱਤਿਆਂ ਦੀ ਸਮੱਸਿਆ ਤੋਂ ਸ਼ਹਿਰ ਵਾਸੀ ਕਾਫੀ ਤੰਗ ਪ੍ਰੇਸ਼ਾਨ ਹਨ। ਹੁਣ ਤੱਕ ਆਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੇ ਕਾਫੀ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਮੁਹਾਲੀ ਨਗਰ ਨਿਗਮ ਵੱਲੋਂ ਲਾਵਾਰਿਸ ਕੁੱਤਿਆਂ ਦੀ ਨਸਬੰਦੀ ਦਾ ਠੇਕਾ ਦਿੱਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਲਗਾਤਾਰ ਲਾਵਾਰਿਸ ਕੁੱਤਿਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।
ਭਾਜਪਾ ਆਗੂ ਅਰੁਣ ਸ਼ਰਮਾ ਨੇ ਕਿਹਾ ਕਿ ਜੇਕਰ ਮੁਹਾਲੀ ਪ੍ਰਸ਼ਾਸਨ ਨੇ ਇਸ ਪਾਸੇ ਤੁਰੰਤ ਧਿਆਨ ਦੇ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿੱਚ ਨਹੀਂ ਲਿਆਂਦਾ ਤਾਂ ਭਾਜਪਾ ਵੱਲੋਂ ਨਗਰ ਨਿਗਮ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।