ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 28 ਫਰਵਰੀ
ਸਵੱਛ ਭਾਰਤ ਮਿਸ਼ਨ ਤਹਿਤ ਚੰਡੀਗੜ੍ਹ ਵਿੱਚ ਸਰੋਤ ਪੱਧਰ ਤੋਂ ਹੀ ਸੁੱਕਾ ਤੇ ਗਿੱਲਾ ਕੂੜਾ ਵੱਖਰੇ ਤੌਰ ’ਤੇ ਇਕੱਤਰ ਕਰਨ ਦੀ ਲਾਗੂ ਕੀਤੀ ਜਾ ਰਹੀ ਯੋਜਨਾ ਨੂੰ ਲੈ ਕੇ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਸੁਖਨਾ ਝੀਲ ’ਤੇ ਅੱਜ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਦੇਬੇਂਦਰ ਦਲਾਈ ਨੇ ਸੁੱਕੇ ਤੇ ਗਿੱਲੇ ਕੂੜੇ ਨੂੰ ਸਰੋਤ ਪੱਧਰ ਤੋਂ ਹੀ ਵੱਖਰਾ ਵੱਖਰਾ ਕਰਨ ਅਤੇ ਪਲਾਸਟਿਕ ਰਹਿੰਦ-ਖੂਹੰਦ ਦੇ ਨਿਪਟਾਰੇ ਨੂੰ ਲੈ ਕੇ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸੌਰਭ ਅਰੋੜਾ ਸਮੇਤ ਨਿਗਮ ਦੇ ਮੈਡੀਕਲ ਅਫ਼ਸਰ ਸਿਹਤ ਡਾ. ਅੰਮ੍ਰਿਤ ਪਾਲ ਵੜਿੰਗ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਨਿਗਮ ਵੱਲੋਂ ਯੋਜਨਾਂ ਨੂੰ ਪਹਿਲੀ ਮਾਰਚ ਤੋਂ ਸ਼ਹਿਰ ਦੇ ਦੱਖਣੀ ਸੈਕਟਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ।