ਚੰਡੀਗੜ੍ਹ: ਮਸੀਹ ਏਕਤਾ ਸਭਾ ਦੇ ਮੈਂਬਰਾਂ ਨੇ ਅੱਜ ਸਭਾ ਦੇ ਜਨਰਲ ਸਕੱਤਰ ਸੁਖਜਿੰਦਰ ਗਿੱਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਜਿਸ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਸਾਈ ਭਾਈਚਾਰੇ ਵੱਲੋਂ ਪਾਰਟੀ ਨੂੰ ਦਿੱਤੇ ਗਏ ਸਮਰਥਨ ਤੋਂ ਬਾਅਦ ਪਾਰਟੀ ਆਗੂਆਂ ਵੱਲੋਂ ਇਸਾਈ ਭਾਈਚਾਰੇ ਦੀਆਂ ਮੰਗਾਂ ਪ੍ਰਤੀ ਧਿਆਨ ਨਾ ਦਿੱਤੇ ਜਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸੰਸਦ ਦੇ ਇਸ ਸੈਸ਼ਨ ਦੌਰਾਨ ਇਸਾਈ ਭਾਈਚਾਰੇ ਨਾਲ ਸਬੰਧਤ ਮੰਗਾਂ ਲਈ ਬਜਟ ਨਾ ਰੱਖਿਆ ਗਿਆ ਤਾਂ ਪੰਜਾਬ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
-ਟਨਸ