ਜਗਮੋਹਨ ਸਿੰਘ
ਘਨੌਲੀ, 21 ਜਨਵਰੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਕਰੀਬੀ ਤੇ ਭਰਤਗੜ੍ਹ ਵਿਖੇ ਸਟੋਨ ਕਰੱਸ਼ਰ ਦੇ ਮਾਲਕ ਵਿਕਾਸ ਗਰਗ ਨੇ ਪਰਿਵਾਰ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਕਾਸ ਗਰਗ ਨੂੰ ਪੰਜਾਬ ਸਟੇਟ ਦਾ ਜੁਾਇੰਟ ਸਕੱਤਰ ਨਿਯੁਕਤ ਕਰ ਦਿੱਤਾ ਹੈ। ਸ੍ਰੀ ਗਰਗ ਨੇ ਦੱਸਿਆ ਉਹ ਹੁਣ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋ ਆਪ ਉਮੀਦਵਾਰ ਹਰਜੋਤ ਸਿੰਘ ਬੈਂਸ ਨੂੰ ਜਿਤਾਉਣ ਲਈ ਪੂਰੀ ਵਾਹ ਲਾ ਦੇਣਗੇ।