ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ (ਮੁਹਾਲੀ) 27 ਅਗਸਤ
ਭਾਸ਼ਾ ਵਿਭਾਗ ਦੇ ਜ਼ਿਲ੍ਹਾ ਮੁਹਾਲੀ ਦਫ਼ਤਰ ਵੱਲੋਂ ਫੇਜ਼ ਸੱਤ ਦੇ ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿੱਚ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਕੂਲਾਂ ਦੇ 312 ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਭਾਗ ਲਿਆ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਦੀ ਅਗਵਾਈ ਹੇਠ ਹੋਏ ਮੁਕਾਬਲਿਆਂ ਵਿੱਚ ਲੜਕੀਆਂ ਮੋਹਰੀ ਰਹੀਆਂ। ਕਵਿਤਾ ਰਚਨਾ ਵਿੱਚ ਹੰਸਿਕਾ ਮੇਹਰ ਨੇ ਪਹਿਲਾ, ਰੁਸ਼ਨੀਤ ਕੌਰ ਨੇ ਦੂਜਾ ਅਤੇ ਸਪੀਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿੱਚ ਨਿਹਾਰਕਾ ਸ਼ਰਮਾ ਪਹਿਲੇ, ਕਿੰਜਲ ਖ਼ਾਸ ਦੂਜੇ ਅਤੇ ਆਨਿਆ ਸ਼ਰਮਾ ਤੀਜੇ ਸਥਾਨ ’ਤੇ ਰਹੀ। ਕਵਿਤਾ ਗਾਇਨ ਵਿੱਚ ਅਨੀਸ਼ਾ ਪਾਂਡੇ, ਕੋਮਲਪ੍ਰੀਤ ਕੌਰ ਤੇ ਅੰਤਰਜੋਤ ਸਿੰਘ ਨੇ ਕ੍ਰਮਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕੀਤੀਆਂ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਚਨ ਸ਼ਰਮਾ, ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ, ਇੰਸਟ੍ਰਕਟਰ ਜਤਿੰਦਰਪਾਲ ਸਿੰਘ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ। ਜੇਤੂ ਵਿਦਿਆਰਥੀ ਪਟਿਆਲੇ ਵਿੱਚ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।