ਐਸ.ਏ.ਐਸ. ਨਗਰ (ਮੁਹਾਲੀ): ਅਫ਼ਗਾਨੀ ਸਿੱਖ ਨਿਦਾਨ ਸਿੰਘ ਪਿਛਲੇ ਦਿਨੀਂ ਭਾਰਤ ਲਿਆਉਣ ਤੋਂ ਬਾਅਦ ਭਾਜਪਾ ਨੇ ਹੁਣ ਬਾਕੀ ਰਹਿੰਦੇ 10 ਹੋਰ ਸਿੱਖਾਂ ਦੀ ਵਤਨ ਵਾਪਸੀ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਹ ਗੱਲ ਭਾਜਪਾ ਦੇ ਸੂਬਾ ਸਕੱਤਰ ਤੇਜਿੰਦਰ ਸਿੰਘ ਸਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਲੋੜਵੰਦ ਪਰਿਵਾਰਾਂ ਨੂੰ ਖਾਣਾ ਪਰੋਸਿਆ ਅਤੇ ਬੱਚਿਆਂ ਨੂੰ ਬਿਸਕੁਟ ਅਤੇ ਬਰੈੱਡ ਵੀ ਵੰਡੇ। ਭਾਜਪਾ ਆਗੂ ਨੇ ਸੀਏਏ ਦਾ ਵਿਰੋਧ ਕਰਨ ਵਾਲੀਆਂ ਰਾਜਸੀ ਪਾਰਟੀਆਂ ਹਿੰਦੂਆਂ ਅਤੇ ਸਿੱਖਾਂ ਦੀ ਦੁਸ਼ਮਣ ਦੱਸਿਆ। -ਪੱਤਰ ਪ੍ਰੇਰਕ