ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਸਤੰਬਰ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਜੀਐੱਸਟੀ ਪਹਿਲਾਂ ਦੇ ਮੁਕਾਬਲੇ ਵੱਧ ਇਕੱਠਾ ਹੋ ਰਿਹਾ ਹੈ ਜਿਥੇ ਅਗਸਤ 2022 ’ਚ ਪਿਛਲੇ ਸਾਲ ਅਗਸਤ ਮਹੀਨੇ ਦੇ ਮੁਕਾਬਲੇ 24 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਕਰ ਅਤੇ ਆਬਕਾਰੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਸਤ 2022 ’ਚ 179 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਅਗਸਤ ਮਹੀਨੇ ਵਿੱਚ 144 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਇਸ ਤੋਂ ਪਹਿਲਾਂ ਜੁਲਾਈ 2022 ’ਚ ਪਿਛਲੇ ਸਾਲ ਜੁਲਾਈ ਮਹੀਨੇ ਦੇ ਮੁਕਾਬਲੇ 4 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਜੁਲਾਈ 2022 ’ਚ 176 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਜੁਲਾਈ ਮਹੀਨੇ ਵਿੱਚ 169 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਜੂਨ 2022 ’ਚ ਪਿਛਲੇ ਸਾਲ ਦੇ ਮੁਕਾਬਲੇ 41 ਫ਼ੀਸਦ ਜੀਐੱਸਟੀ ਵੱਧ ਇਕੱਠਾ ਹੋਇਆ ਸੀ। ਜੂਨ 2022 ’ਚ 170 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ, ਜਦੋਂ ਕਿ ਪਿਛਲੇ ਸਾਲ 120 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸੀ। ਦੱਸਣਯੋਗ ਹੈ ਕਿ ਮਈ 2022 ’ਚ ਪਿਛਲੇ ਸਾਲ ਮਈ ਮਹੀਨੇ ਦੇ ਮੁਕਾਬਲੇ 29 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਈ 2022 ਮਹੀਨੇ ’ਚ 167 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਮਈ ਮਹੀਨੇ ਵਿੱਚ 130 ਕਰੋੜ ਰੁਪਏ ਜੀਐੱਸਟੀ ਇਕੱਠੇ ਹੋਇਆ। ਇਸ ਤੋਂ ਪਹਿਲਾਂ ਅਪਰੈਲ 2022 ’ਚ ਪਿਛਲੇ ਸਾਲ ਅਪਰੈਲ ਮਹੀਨੇ ਦੇ ਮੁਕਾਬਲੇ 22 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਅਪਰੈਲ 2022 ’ਚ 249 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ, ਜਦੋਂ ਕਿ ਪਿਛਲੇ ਸਾਲ ਅਪਰੈਲ ਮਹੀਨੇ ਵਿੱਚ 203 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਕੀਤੇ ਗਏ ਸੀ।