ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਾਰਚ
ਪੁਲੀਸ ਨੇ ਅੱਧਾ ਕਿਲੋ ਅਫ਼ੀਮ ਅਤੇ 10.73 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਕਾਰਵਾਈ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਕੀਤੀ ਹੈ ਜਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ 34 ’ਚ ਬੀਐੱਸਐੱਨਐੱਲ ਦੀ ਬਿਲਡਿੰਗ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਅੱਧਾ ਕਿਲੋ ਅਫ਼ੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ। ਥਾਣਾ ਸੈਕਟਰ 34 ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸੈਕਟਰ 39 ਦੀ ਪੁਲੀਸ ਨੇ ਸੈਕਟਰ-25/38 ਵਾਲੀ ਸੜਕ ਤੋਂ ਇੱਕ ਔਰਤ ਨੂੰ 10.73 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ ਜੋ ਸੈਕਟਰ 25 ਵਿੱਚ ਰਹਿਣ ਵਾਲੀ ਹੈ। ਥਾਣਾ ਸੈਕਟਰ 39 ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।