ਪੱਤਰ ਪ੍ਰੇਰਕ
ਪੰਚਕੂਲਾ, 22 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਪੇਂਡੂ ਵਿਕਾਸ ਪ੍ਰੋਗਰਾਮ ਦੇ ਤਹਿਤ 126 ਕਰੋੜ ਰੁਪਏ ਦੀ ਲਾਗਤ ਨਾਲ 22 ਮੁੱਖ ਪ੍ਰਾਜੈਕਟਾਂ ਲਈ ਪ੍ਰਸ਼ਾਸਨਿਕ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਹਿਸਾਰ, ਜੀਂਦ, ਕੈਥਲ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਿਸਾਰ ਦੇ ਪਿੰਡ ਸਿਸਾਏ ਵਿੱਚ 14.25 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਯੋਜਨਾ ਦੇ ਤਹਿਤ ਬਾਲਸਮੰਦ ਬਰਾਂਚ ਤੋਂ ਪਾਣੀ ਦੀ ਵਿਵਸਥਾ ਕੀਤੀ ਜਾਵੇਗੀ।