ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਅੱਜ ਵੀ ਸਾਰਾ ਦਿਨ ਗਰਮੀ ਦਾ ਕਹਿਰ ਜਾਰੀ ਰਿਹਾ ਹੈ। ਅੱਜ ਸਵੇਰ ਤੋਂ ਤੀਖੀ ਧੁੱਪ ਦੇ ਨਾਲ-ਨਾਲ ਗਰਮ ਹਵਾਵਾਂ (ਲੂ) ਚੱਲ ਰਹੀ ਸੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 6.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਘੱਟ ਤੋਂ ਘੱਟ ਤਾਪਮਾਨ 30.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42.8 ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਪੰਚਕੂਲਾ ’ਚ ਵੱਧ ਤੋਂ ਵੱਧ ਤਾਪਮਾਨ 42.1 ਅਤੇ ਘੱਟ ਤੋਂ ਘੱਟ ਤਾਪਮਾਨ 31.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ 19 ਤੇ 20 ਜੂਨ ਨੂੰ ਤੇਜ਼ ਹਵਾਵਾਂ ਚੱਲਣ ਤੇ ਕਈ ਥਾਵਾਂ ’ਤੇ ਕਿਣ-ਮਿਣ ਹੋਣ ਦੀ ਪੇਸ਼ੀਨਗੋਈ ਕੀਤੀ ਹੈ।