ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 14 ਜੂਨ
ਇੱਥੋਂ ਦੇ ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਮੁਹਾਲੀ ਵਿੱਚ ਮੈਡੀਕਲ ਵਿਦਿਆਰਥੀਆਂ ਦੇ ਆਰਜ਼ੀ ਹੋਸਟਲ ਦੀ ਸਮੱਸਿਆ ਜਲਦੀ ਹੱਲ ਕੀਤੀ ਜਾਵੇਗੀ। ਮੁਹਾਲੀ ਦੇ ਡੀਸੀ ਆਸ਼ਿਕਾ ਜੈਨ ਨੇ ਅੱਜ ਇਹ ਭਰੋਸਾ ਮੈਡੀਕਲ ਕਾਲਜ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਦਿੱਤਾ। ਡਾਇਰੈਕਟਰ-ਪ੍ਰਿੰਸੀਪਲ ਭਵਨੀਤ ਭਾਰਤੀ ਨੂੰ ਐੱਮਬੀਬੀਐੱਸ ਦੇ ਵਿਦਿਆਰਥੀਆਂ ਲਈ ਹੋਸਟਲ ਵਜੋਂ ਪੂਰਬ ਅਪਾਰਟਮੈਂਟਸ ਦੀ ਕਿਰਾਏ ’ਤੇ ਵਰਤੋਂ ਸਬੰਧੀ ਰਿਹਾਇਸ਼ ਦੀ ਉਪਲਬਧਤਾ ਦੀ ਲੰਬਿਤ ਮਨਜ਼ੂਰੀ ਦਾ ਭਰੋਸਾ ਦਿੰਦਿਆਂ ਡੀਸੀ ਨੇ ਕਿਹਾ ਕਿ ਇਸ ਸਬੰਧੀ ਫਾਈਲ ਆਮ ਪ੍ਰਸ਼ਾਸਨ ਵਿਭਾਗ ਕੋਲ ਪੈਂਡਿੰਗ ਹੈ। ਜਲਦੀ ਨਿਬੇੜੇ ਲਈ ਯੋਗ ਪੈਰਵੀ ਕੀਤੀ ਜਾਵੇਗੀ।