ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਇੱਥੋਂ ਦੇ ਸੈਕਟਰ-26 ਵਿੱਚ ਸਥਿਤ ਸੇਂਟ ਕਬੀਰ ਲਾਈਟ ਪੁਆਇੰਟ ਦੇ ਨਜ਼ਦੀਕ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਵੱਜਣ ਕਰ ਕੇ ਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤਾਂ ਦੀ ਪਛਾਣ ਪ੍ਰਮੋਦ ਸ਼ਾਹ ਤੇ ਉਸ ਦੀ ਪਤੀ ਰਾਣੀ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਪੀੜਤ ਪ੍ਰਮੋਦ ਸ਼ਾਹ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਉਹ ਆਪਣੀ ਪਤਨੀ ਨਾਲ ਸਾਈਕਲ ’ਤੇ ਜਾ ਰਿਹਾ ਸੀ। ਸੇਂਟ ਕਬੀਰ ਲਾਈਟ ਪੁਆਇੰਟ ’ਤੇ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵਾਂ ਦੇ ਕਾਫੀ ਸੱਟਾਂ ਵੱਜੀਆਂ। ਥਾਣਾ ਸੈਕਟਰ-26 ਦੀ ਪੁਲੀਸ ਨੇ ਅਣਪਛਾਤੇ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।