ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਨਵੰਬਰ
ਨਿਗਮ ਦੀਆਂ ਚੋਣਾਂ ਦੀ ਆਮਦ ’ਤੇ ਯੂਟੀ ਪੁਲੀਸ ਨੇ ਸ਼ਹਿਰ ’ਚ ਨਾਕਾਬੰਦੀਆਂ ਵਧਾ ਦਿੱਤੀਆਂ ਹਨ। ਪੁਲੀਸ ਦੇ ਅਪਰੇਸ਼ਨ ਸੈੱਲ ਨੇ ਵੱਖ-ਵੱਖ ਥਾਵਾਂ ਤੋਂ ਦੋ ਜਣਿਆਂ ਤੋਂ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨ ਅਤੇ ਪ੍ਰਮੋਦ ਕੁਮਾਰ ਵਾਸੀ ਮੁਹਾਲੀ ਵਜੋਂ ਹੋਈ ਹੈ। ਇਸ ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੁਲਜ਼ਮ ਕ੍ਰਿਸ਼ਨ ਨੂੰ ਮਨੀਮਾਜਰਾ ਹਸਪਤਾਲ ਦੇ ਨਜ਼ਦੀਕ ਤੋਂ ਕਾਬੂ ਕਰ ਕੇ ਇਕ ਦੇਸੀ ਪਿਸਤੌਲ ਅਤੇ 5 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਪ੍ਰਮੋਦ ਕੁਮਾਰ ਨੂੰ ਵਾਟਰ ਵਰਕਸ ਕਾਲੋਨੀ ਸੈਕਟਰ-26 ਦੇ ਨਜ਼ਦੀਕ ਤੋਂ 315 ਬੋਰ ਦੇ ਦੇਸੀ ਕੱਟੇ ਅਤੇ ਇਕ ਕਾਰਤੂਸ ਸਣੇ ਕਾਬੂ ਕੀਤਾ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਕ੍ਰਿਸ਼ਨ ਤੇ ਪ੍ਰਮੋਦ ਦੇ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਪੁਲੀਸ ਨੇ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।