ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 18 ਜੂਨ
ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਟਰੈਵਲ ਏਜੰਸੀ ਵਿਕਟੋਰੀਆ ਗਾਈਡਲਾਈਨਜ਼ ਪ੍ਰਾਈਵੇਟ ਲਿਮਟਿਡ, ਮੁਹਾਲੀ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਸ੍ਰੀਮਤੀ ਬਰਾੜ ਨੇ ਕਿਹਾ ਕਿ ਕੰਪਨੀ ਖ਼ਿਲਾਫ਼ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੀ ਸ਼ਿਕਾਇਤ ਮਿਲੀ ਸੀ। ਕੰਪਨੀ ਤੋਂ ਇਸ ਸਬੰਧੀ ਜਵਾਬ ਮੰਗਿਆ ਗਿਆ ਪਰ ਕੰਪਨੀ ਆਪਣਾ ਪੱਖ ਰੱਖਣ ਵਿੱਚ ਅਸਫਲ ਰਹੀ। ਇਸ ਮਗਰੋਂ ਕੰਪਨੀ ਖਿਲਾਫ਼ ਥਾਣਾ ਫੇਜ਼-11 ਵਿੱਚ ਕੇਸ ਦਰਜ ਕਰਕੇ ਉਕਤ ਕਾਰਵਾਈ ਕੀਤੀ ਗਈ ਹੈ।