ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 2 ਅਗਸਤ
ਡਾਕ ਵਿਭਾਗ ਭਾਰਤ ਸਰਕਾਰ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜੇ ਐਰੋਸਿਟੀ ਵਿੱਚ ਪੈਂਦੇ ਅਲਫਾ ਬਲਾਕ-ਬੀ ਦੇ ਮਕਾਨ ਨੰਬਰ-1259 ਵਿੱਚ ਨਵਾਂ ਡਾਕਘਰ ਖੋਲ੍ਹਿਆ ਗਿਆ ਹੈ, ਜਿਸ ਦਾ ਉਦਘਾਟਨ ਡਾਕ ਵਿਭਾਗ ਚੰਡੀਗੜ੍ਹ ਦੇ ਸੀਨੀਅਰ ਸੁਪਰਡੈਂਟ ਪੋਸਟਲ ਹਰਜਿੰਦਰ ਸਿੰਘ ਭੱਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਸਨੀਕਾਂ ਵੱਲੋਂ ਕਾਫ਼ੀ ਸਮੇਂ ਤੋਂ ਡਾਕਘਰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਡਾਕਘਰ ਵਿੱਚ ਸਾਰੀਆਂ ਸਹੂਲਤਾਂ ਉਪਲਬਧ ਹੋਣਗੀਆਂ। ਇਸ ਤੋਂ ਇਲਾਵਾ ਨਵੇਂ ਡਾਕਘਰ ਵਿੱਚ ਆਧਾਰ ਕਾਰਡ ਬਣਾਉਣ ਦੀ ਸੁਵਿਧਾ ਵੀ ਮਿਲੇਗੀ।