ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 6 ਸਤੰਬਰ
ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ 9.16 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਭਗੜਾਣਾ ਦੀ ਫਿਰਨੀ ਨਵੇਂ ਸਿਰਿਉਂ ਬਣਾਈ ਗਈ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਫਿਰਨੀ ਲੋਕ ਅਰਪਣ ਕਰਨ ਉਪਰੰਤ ਕੀਤਾ। ਇਸ ਮੌਕੇ ਐੱਸਡੀਓ ਮਨਦੀਪ ਸਿੰਘ, ਜੇ.ਈ ਬਲਜਿੰਦਰ ਸਿੰਘ, ਮਾਰਕੀਟ ਕਮੇਟੀ ਸਰਹਿੰਦ ਦੇ ਉਪ ਚੇਅਰਮੈਨ ਬਲਵਿੰਦਰ ਸਿੰਘ ਮਾਵੀ, ਸਰਪੰਚ ਗੁਰਬਿੰਦਰ ਸਿੰਘ, ਬਲਾਕ ਪ੍ਰਧਾਨ ਡਾ. ਬਲਰਾਮ ਸ਼ਰਮਾ ਆਦਿ ਹਾਜ਼ਰ ਸਨ।