ਪੱਤਰ ਪ੍ਰੇਰਕ
ਮੋਰਿੰਡਾ, 7 ਅਕਤੂਬਰ
ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਮੋਰਿੰਡਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਵਾਰਡਾਂ ਵਿੱਚ ਲਮਕ ਰਹੀਆਂ ਬਿਜਲੀ ਦੀਆਂ ਤਾਰਾਂ ਤੇ ਖੰਭਿਆਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਿਜਲੀ ਬੋਰਡ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ ।
ਵਿਧਾਇਕ ਚਰਨਜੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਵੱਲੋਂ ਇਸ ਸਪਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਪੰਜਾਬ ਦਾ ਕੋਈ ਵੀ ਵਸਨੀਕ ਤੰਗ-ਪ੍ਰੇਸ਼ਾਨ ਨਾ ਹੋਵੇ ਅਤੇ ਉਸ ਨੂੰ ਸਰਕਾਰ ਦੇ ਨੁਮਾਇੰਦੇ ਖੁਦ ਮਿਲ ਕੇ ਉਸਦੀਆਂ ਮੁਸ਼ਕਲਾਂ ਨੂੰ ਹੱਲ ਕਰਨ। ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਬਾਜ਼ਾਰਾਂ ਵਿੱਚ ਲੰਮੇ ਸਮੇਂ ਤੋਂ ਬਿਜਲੀ ਦੀਆਂ ਲਾਮਕ ਰਹੀਆਂ ਤਾਰਾਂ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਨਿਰੀਖਣ ਕੀਤਾ ਜਾ ਰਿਹਾ ਹੈ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਐਕਸੀਅਨ ਇੰਦਰਪ੍ਰੀਤ ਸਿੰਘ, ਐਸਡੀਓ ਭੁਪਿੰਦਰ ਸਿੰਘ ਅਤੇ ਜੂਨੀਅਰ ਇੰਜਨੀਅਰ ਪਾਰੁਲ ਹਾਜ਼ਰ ਸਨ।