ਪੰਚਕੂਲਾ: ਪਸ਼ੂ ਪਾਲਣ ਵਿਭਾਗ ਦੇ ਉਪ ਨਿਰਦੇਸ਼ਕ ਅਨਿਲ ਬਨਵਾਲਾ ਨੇ ਕਿਹਾ ਹੈ ਕਿ ਜੇਕਰ ਜ਼ਿਲ੍ਹੇ ਵਿੱਚ ਲੰਪੀ ਦਾ ਪ੍ਰਕੋਪ ਵੱਧ ਵੀ ਜਾਂਦਾ ਹੈ ਤਾਂ ਪਸ਼ੂਪਾਲਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ। ਜੇਕਰ ਮਾਲਕਾਂ ਨੂੰ ਆਪਣੇ ਪਸ਼ੂਆਂ ਵਿੱਚ ਬੀਮਾਰੀ ਦੇ ਲੱਛਣ ਵਿਖਾਈ ਦਿੰਦੇ ਹਨ ਤਾਂ ਇਸ ਸਬੰਧੀ ਪਸ਼ੂਪਾਲਣ ਵਿਭਾਗ ਨੂੰ ਤੁਰੰਤ ਸੂਚਨਾ ਦਿੱਤੇ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਲਗਦਾ ਹੈ ਕਿ ਇਹ ਬੀਮਾਰੀ ਆਵਾਰਾ ਪਸ਼ੂਆਂ ਵਿੱਚ ਹੋ ਰਹੀ ਹੈ ਤਾਂ ਉਸ ਦੀ ਵੀ ਸੂਚਨਾ ਵਿਭਾਗ ਨੂੰ ਦਿੱਤੀ ਜਾਵੇ। -ਪੱਤਰ ਪ੍ਰੇਰਕ