ਕੁਲਦੀਪ ਸਿੰਘ
ਚੰਡੀਗੜ੍ਹ, 12 ਅਗਸਤ
ਪੰਜਾਬ ਯੂਨੀਵਰਸਿਟੀ ਵੱਲੋਂ ਅੱਜ ਕੌਮਾਂਤਰੀ ਨੌਜਵਾਨ ਦਿਵਸ ਮਨਾਇਆ ਗਿਆ, ਜਿਸ ਵਿੱਚ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਮੁੱਖ ਮਹਿਮਾਨ ਵਜੋਂ ਅਤੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸੈਂਟਰ ਫਾਰ ਸੋਸ਼ਲ ਵਰਕ ਅਤੇ ਲੋਕ ਸੰਪਰਕ ਵਿਭਾਗ ਦੇ ਚੇਅਰਪਰਸਨ ਡਾ. ਗੌਰਵ ਗੌੜ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਪੀਯੂ ਦੀ ਸਾਬਕਾ ਵਿਦਿਆਰਥਣ ਸੀਮਾ ਵੱਲੋਂ ਸ਼ੁਰੂ ਕੀਤੇ ਸੋਸ਼ਲ ਸਟਾਰਟ-ਅੱਪ ਦੀ ਸ਼ੁਰੂਆਤ ਕਰਵਾਈ। ਡਾ. ਗੌੜ ਨੇ ਦੱਸਿਆ ਕਿ ਇਸ ਦਾ ਮਕਸਦ ਟਿਕਾਊ ਵਿਕਾਸ ਅਤੇ ਕੱਪੜੇ ਦੇ ਤਿਆਰ ਥੈਲੇ ਪ੍ਰਦਾਨ ਕਰਨਾ ਹੈ। ਰਿਸਰਚ ਐਂਡ ਡਿਵੈਲਪਮੈਂਟ ਸੈੱਲ ਦੇ ਡੀਨ ਪ੍ਰੋ. ਸੁਧੀਰ ਕੁਮਾਰ ਨੇ ਪ੍ਰੋਗਰਾਮ ਦਾ ਵਿਸ਼ਾ ਪੇਸ਼ ਕੀਤਾ। ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਕਿਹਾ ਕਿ ਸੋਸ਼ਲ ਸਟਾਰਟ-ਅੱਪ ਸਮੇਂ ਦੀ ਲੋੜ ਹੈ, ਜੋ ਕਿ ਸਮਾਜ ਵਿੱਚ ਬਦਲਾਅ ਲਿਆ ਸਕਦੇ ਹਨ। ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਕਿਹਾ ਕਿ ਪੀਯੂ ਦੇ ਸਾਬਕਾ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਯੂਸੋਲ ਵਿਭਾਗ ਦੀ ਪ੍ਰੋਫੈਸਰ ਸੁਪ੍ਰੀਤ ਕੌਰ ਨੇ ਦੋ ਨਵੀਆਂ ਸਿਲਾਈ ਮਸ਼ੀਨਾਂ ਦੀ ਖਰੀਦ ਲਈ ਗ੍ਰਾਂਟ-ਇਨ-ਏਡ ਦੇ ਕੇ ਇਸ ਸਕੀਮ ਨੂੰ ਅੱਗੇ ਵਧਾਉਣ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
ਪ੍ਰੋਗਰਾਮ ਦੌਰਾਨ ਡੀਯੂਆਈ ਪ੍ਰੋਫੈਸਰ ਰੇਨੂ ਵਿਗ, ਡੀਐੱਸ ਡਬਲਿਯੂ (ਲੜਕੇ) ਪ੍ਰੋ. ਜਗਤਾਰ ਸਿੰਘ ਦੇ ਨਾਲ ਸੀਨੀਅਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।