ਆਤਿਸ਼ ਗੁਪਤਾ
ਚੰਡੀਗੜ੍ਹ, 4 ਨਵੰਬਰ
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਕਿਸਾਨ ਚੜ੍ਹਦੇ ਭਾਰਤ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਦੀ ਟਿਕਾਊ ਆਮਦਨ ਪੈਦਾ ਕਰਨ ਦਾ ਟੀਚਾ ਰੱਖਣਾ ਚਾਹੀਦਾ ਹੈ। ਇਹ ਗ਼ਰੀਬੀ ਨੂੰ ਘਟਾਏਗਾ ਅਤੇ ਅੰਨਦਾਤਾ ਲਈ ਖੁਸ਼ਹਾਲੀ ਨੂੰ ਵਧਾਏਗਾ। ਉਪ ਰਾਸ਼ਟਰਪਤੀ ਬਣਨ ਮਗਰੋਂ ਜਗਦੀਪ ਧਨਖੜ ਪਹਿਲੀ ਵਾਰ ਚੰਡੀਗੜ੍ਹ ਦੌਰੇ ’ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਇੱਥੇ ‘15ਵੇਂ ਸੀਆਈਆਈ ਐਗਰੋ ਟੈੱਕ ਇੰਡੀਆ-2022’ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੈਅ, ਉਪ ਰਾਸ਼ਟਰਪਤੀ ਦੀ ਪਤਨੀ ਡਾ. ਸੁਦੇਸ਼ ਧਨਖੜ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।