ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ
ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਪੱਧਰੀ ਕੁਇਜ਼ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਜਗਜੀਤ ਸਿੰਘ ਜੱਲ੍ਹਾ ਨੇ ਦੱਸਿਆ ਕਿ ਅੱਠਵੀਂ ਤੱਕ ਦੇ ਵਿਦਿਆਰਥੀਆਂ ਦੇ ਗਰੁੱਪ ‘ੳ’ ਵਿਚ ਅਸ਼ੋਕਾ ਪਬਲਿਕ ਸਕੂਲ ਸਰਹਿੰਦ ਦੀ ਜੈਸਮੀਨ ਕੌਰ ਪਹਿਲੇ, ਜੀਸਸ ਸੇਵੀਅਰਜ਼ ਪਬਲਿਕ ਸਕੂਲ ਸਰਹਿੰਦ ਮੰਡੀ ਦੀ ਹਰਗੁਣਪ੍ਰੀਤ ਕੌਰ ਦੂਜੇ ਅਤੇ ਗੋਬਿੰਦਗੜ੍ਹ ਪਬਲਿਕ ਸਕੂਲ ਦੀ ਜਸਮੀਤ ਕੌਰ ਰੰਧਾਵਾ ਤੀਜੇ ਸਥਾਨ ’ਤੇ ਰਹੀ। ਬਾਰ੍ਹਵੀਂ ਜਮਾਤ ਤੱਕ ਦੇ ਦੇ ਗਰੁੱਪ ‘ਅ’ ਦੇ ਮੁਕਾਬਲਿਆਂ ਵਿਚ ਜੀਸਸ ਸੇਵੀਅਰਜ਼ ਪਬਲਿਕ ਸਕੂਲ ਸਰਹਿੰਦ ਦਾ ਜਸਮਨਜੋਤ ਸਿੰਘ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੀ ਹਰਸ਼ਪ੍ਰੀਤ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਦੂਮਾਜਰਾ ਦੀ ਜਸਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਗਰੈਜੂਏਸ਼ਨ ਤੱਕ ਦੇ ਬਣਾਏ ਵਰਗ ‘ੲ’ ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਜਸਮੀਨ ਕੌਰ ਪਹਿਲੇ, ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਕੋਮਲਪ੍ਰੀਤ ਕੌਰ ਦੂਜੇ ਅਤੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਜਸਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਅਧਿਆਪਕ ਸੁਖਜੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।
ਰਾਜੋਮਾਜਰਾ ਸਕੂਲ ਦਾ ਸਿਮਰਨਜੀਤ ਅੱਵਲ
ਐੱਸਏਐੱਸ ਨਗਰ(ਖੇਤਰੀ ਪ੍ਰਤੀਨਿਧ): ਭਾਸ਼ਾ ਵਿਭਾਗ ਦੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਰਕਾਰੀ ਹਾਈ ਸਕੂਲ ਦੇਸੂਮਾਜਰਾ ਵਿੱਚ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਦੇ ਲਿਖਤੀ ਬਾਲ ਸਾਹਿਤ ਕੁਇਜ਼ ਕਰਾਏ ਗਏ। ਜ਼ਿਲ੍ਹਾ ਭਾਸ਼ਾ ਅਫਸਰ ਡਾ.ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਤੱਕ ਦੇ ਵਰਗ ਵਿੱਚ ਸਰਕਾਰੀ ਹਾਈ ਸਕੂਲ ਰਾਜੋਮਾਜਰਾ ਦਾ ਸਿਮਰਨਜੀਤ ਸਿੰਘ ਪਹਿਲੇ, ਸ਼ਿਵਾਲਿਕ ਪਬਲਿਕ ਸਕੂਲ ਦੀ ਪ੍ਰਭਲੀਨ ਕੌਰ ਦੂਜੇ ਅਤੇ ਘੜੂੰਆਂ ਦੇ ਸਰਕਾਰੀ ਸਕੂਲ ਦੇ ਗੁਰਸੇਵਕ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਨੌਵੀਂ ਤੋਂ ਬਾਰ੍ਹਵੀਂ ਦੇ ਵਰਗ ਵਿੱਚ ਖਿਜ਼ਰਾਬਾਦ ਦੇ ਸਰਕਾਰੀ ਸਕੂਲ ਦੀ ਪਲਕ ਕਪਿਲ ਪਹਿਲੇ, ਸ਼ਿਵਾਲਿਕ ਸਕੂਲ ਦੀ ਹਰਸੀਰਤ ਕੌਰ ਦੂਜੇ ਅਤੇ ਸਕਰੁੱਲਾਂਪੁਰ ਦੇ ਸਰਕਾਰੀ ਸਕੂਲ ਦੀ ਸਿਮਰਨਜੀਤ ਕੌਰ ਤੀਜੇ ਸਥਾਨ ’ਤੇ ਰਹੀ। ਗਰੈਜੂਏਸ਼ਨ ਵਰਗ ਵਿੱਚ ਭਾਗੋਮਾਜਰਾ ਕਾਲਜ ਦਾ ਤਰਨਜੀਤ ਸਿੰਘ ਅੱਵਲ ਅਤੇ ਇਸੇ ਕਾਲਜ ਦਾ ਸੌਰਵ ਸੈਕਿੰਡ ਰਿਹਾ। ਉਨ੍ਹਾਂ ਦੱਸਿਆ ਕਿ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਕੁਇੱਜ਼ ਮੁਕਾਬਲਿਆਂ ਵਿੱਚ ਮੁਹਾਲੀ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਨਗੇ।