ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਜੁਲਾਈ
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਬੀਤੀ 22 ਮਈ ਨੂੰ ਦੋ ਧਿਰਾਂ ਵਿੱਚ ਹੋਏ ਵਿਵਾਦ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪੱਤਰਕਾਰ ਮੇਜਰ ਸਿੰਘ ਪੰਜਾਬੀ ਦੀ ਫੇਜ਼-1 ਥਾਣੇ ਵਿੱਚ ਲਿਆ ਕੇ ਕੀਤੀ ਕੁੱਟਮਾਰ ਅਤੇ ਕਕਾਰਾਂ ਦੀ ਕਥਿਤ ਬੇਅਦਬੀ ਮਾਮਲੇ ਸਬੰਧੀ ਮੁੱਖ ਮੰਤਰੀ ਦਫ਼ਤਰ ਨੇ ਡੀਜੀਪੀ ਨੂੰ ਬਣਦੀ ਕਾਰਵਾਈ ਕਰਨ ਲਈ ਆਖਿਆ ਹੈ। ਮੇਜਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਈ-ਮੇਲ ਰਾਹੀਂ ਸੂਚਨਾ ਮਿਲੀ ਹੈ ਜਿਸ ਵਿੱਚ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਲਿਖਿਆ ਹੈ।