ਦਰਸ਼ਨ ਸਿੰਘ ਸੋਢੀ
ਮੁਹਾਲੀ, 24 ਜੂਨ
ਇਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਪਿਛਲੇ ਸਾਲ 22 ਮਈ ਨੂੰ ਦੋ ਧਿਰਾਂ ਵਿੱਚ ਹੋਈ ਲੜਾਈ ਦੀ ਕਵਰੇਜ ਕਰ ਰਹੇ ਪੱਤਰਕਾਰ ਮੇਜਰ ਸਿੰਘ ਪੰਜਾਬੀ ਨੂੰ ਪੁਲੀਸ ਵੱਲੋਂ ਜਬਰਦਸਤੀ ਥਾਣੇ ਵਿੱਚ ਲਿਜਾ ਕੇ ਉਸ ਉੱਤੇ ਕਥਿਤ ਅਣਮਨੁੱਖੀ ਤਸਦੱਦ ਢਾਹੇ ਜਾਣ ਦੇ ਮਾਮਲੇ ਵਿੱਚ ਸਖ਼ਤ ਫੈਸਲਾ ਕਰਦਿਆਂ ਪ੍ਰੈਸ ਕੌਂਸਲ ਆਫ਼ ਇੰਡੀਆ ਨੇ ਪੰਜਾਬ ਦੇ ਮੁੱਖ ਮਕੱਤਰ ਅਤੇ ਡੀਜੀਪੀ ਨੂੰ ਹਦਾਇਤ ਦਿੱਤੀ ਹੈ ਕਿ ਇਸ ਸਮੁੱਚੇ ਮਾਮਲੇ ਦੀ ਜਾਂਚ ਅਤੇ ਬਣਦੀ ਕਾਰਵਾਈ ਦੋ ਮਹੀਨੇ ਦੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਪ੍ਰੈਸ ਕੌਂਸਲ ਆਫ ਇੰਡੀਆ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਟਿਪਣੀ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਜਲਦ ਤੋਂ ਜਲਦ ਕਾਰਵਾਈ ਕੀਤੀ ਹੋਣੀ ਚਾਹੀਦੀ ਹੈ।