ਮੁਕੇਸ਼ ਕੁਮਾਰ
ਚੰਡੀਗੜ੍ਹ, 3 ਦਸੰਬਰ
ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸ਼ੁਕਰਵਾਰ ਨੂੰ ਹੋਈ ਕਿਣਮਿਣ ਤੋਂ ਬਾਅਦ ਸ਼ਹਿਰ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪਿਛਲੇ ਕਈਂ ਦਿਨਾਂ ਤੋਂ ਵਧ ਰਹੀ ਠੰਢ ਤੋਂ ਬਾਅਦ ਅੱਜ ਹੋਈ ਇਸ ਹਲਕੀ ਬਾਰਿਸ਼ ਨੇ ਸ਼ਹਿਰ ਵਾਸੀਆਂ ਨੂੰ ਕੰਬਣੀ ਛੇੜ ਦਿੱਤੀ। ਅੱਜ ਸਵੇਰੇ 12 ਵਜੇ ਦੇ ਲਗਪਗ ਸ਼ਹਿਰ ਦੇ ਕੁੱਝ ਇਲਾਕਿਆਂ ਵਿੱਚ ਪਈ ਇਸ ਹਲਕੀ ਬਾਰਿਸ਼ ਨਾਲ ਸ਼ਹਿਰ ਦੇ ਤਾਪਮਾਨ ਵਿੱਚ ਆਈ ਗਿਰਾਵਟ ਤੋਂ ਬਾਅਦ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘਟੋਘਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਵਾ ਵਿੱਚ ਨਮੀ ਦੀ ਡਰ 73 ਫ਼ੀਸਦੀ ਰਹੀ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਇਸੀ ਤਰਾਂ ਅਸਮਾਨ ਵਿੱਚ ਬਦਲ ਛਾਏ ਰਹਿਣਗੇ ਅਤੇ ਐਂਤਵਾਰ ਨੂੰ ਮੀਹ ਪੈਣ ਦੀ ਸੰਭਾਵਨਾ ਹੈ।