ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਦੇ ਕੁਲਬੀਰ ਸਿੰਘ ਨੂੰ ਨਵਾਂ ਕਾਰਜਕਾਰੀ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਸਿੱਖ ਐਜੂਕੇਸ਼ਨਲ ਸੁਸਾਇਟੀ (ਐਸਈਐਸ) ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਵੱਲੋਂ ਉਨ੍ਹਾਂ ਨੂੰ ਅੱਜ ਅਧਿਕਾਰਤ ਤੌਰ ’ਤੇ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਸੌਂਪੀ ਗਈ। ਸੁਸਾਇਟੀ ਦੇ ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ ਅਤੇ ਸਯੁੰਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ ਨੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। 32 ਸਾਲਾਂ ਦੇ ਅਕਾਦਮਿਕ ਕਰੀਅਰ ਤੋਂ ਬਾਅਦ ਕੁਲਬੀਰ ਸਿੰਘ ਨੇ ਇਹ ਅਹੁਦਾ ਸੰਭਾਲਿਆ। -ਟ੍ਰਿਬਿਊਨ ਨਿਊਜ਼ ਸਰਵਿਸ