ਪੱਤਰ ਪ੍ਰੇਰਕ
ਚੰਡੀਗੜ੍ਹ, 6 ਅਕਤੂਬਰ
ਲੈਂਡ ਮਾਰਗੇਜ ਬੈਂਕਾਂ ਅਤੇ ਸਬੰਧਤ ਬਰਾਂਚਾਂ ਵਿੱਚ ਅੱਜ ਵੀ ਕਰਮਚਾਰੀਆਂ ਨੇ ਕਾਲੇ ਬਿੱਲੇ ਲਾ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਦਾ ਇਜ਼ਹਾਰ ਕੀਤਾ ਅਤੇ ਕੰਮ-ਕਾਜ ਠੱਪ ਰੱਖਿਆ। ਮੁਲਾਜ਼ਮਾਂ ਨੇ ਬੈਂਕਾਂ ਦੇ ਦਫ਼ਤਰਾਂ ਅੱਗੇ ਆਪਣੀਆਂ ਮੰਗਾਂ ਸਬੰਧੀ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ, ਜਨਰਲ ਸਕੱਤਰ ਧਰਮਿੰਦਰ ਸਿੰਘ ਸੰਧੂ ਅਤੇ ਵਿੱਤ ਸਕੱਤਰ ਵਿਸ਼ਵਦੀਪ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।