ਸ਼ਸ਼ੀਪਾਲ ਜੈਨ
ਖਰੜ, 25 ਸਤੰਬਰ
ਸਵਰਾਜ ਨਗਰ ਖਰੜ ਦੇ ਵਸਨੀਕ ਰਿਸ਼ਮ ਸਿੰਘ ਜੋ ਕਿ ਚੰਗੀ ਤਰ੍ਹਾਂ ਬੋਲ ਨਹੀਂ ਸਕਦਾ ਹੈ, ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਬੇਘਰ ਹੈ ਅਤੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ।
ਰਿਸ਼ਮ ਸਿੰਘ ਨੇ ਕਿਹਾ ਕਿ ਉਹ ਮਿਹਨਤ-ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਉਸ ਨੇ ਪੰਜ ਸਾਲ ਪਹਿਲਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ ਲਈ ਅਰਜ਼ੀ ਦਿੱਤੀ ਸੀ ਅਤੇ ਉਸ ਵੇਲੇ ਉਨ੍ਹਾਂ ਦਾ ਨਾਂ ਡਰਾਅ ਵਿੱਚ ਨਿਕਲਿਆ ਸੀ ਪਰ ਜਿਵੇਂ ਹੀ ਦੂਜੀ ਸਰਕਾਰ ਬਣੀ ਉਨ੍ਹਾਂ ਨੇ ਇਹ ਡਰਾਅ ਰੱਦ ਕਰ ਦਿੱਤਾ। ਪਿਛਲੇ ਪੰਜ ਸਾਲਾਂ ਵਿਚ ਉਸ ਨੇ ਇੱਕ ਘਰ ਲਈ ਸੂਬਾ ਤੇ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖੀਆਂ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਉਸ ਨੇ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।