ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 6 ਸਤੰਬਰ
ਕਿਸਾਨਾਂ ਨੂੰ ਮਿਆਰੀ ਖੇਤੀ ਰਸਾਇਣਾਂ ਅਤੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਬੀਜ ਐਕਟ 1966 ਦੀ ਧਾਰਾ 7 ਅਧੀਨ ਜ਼ਿਲ੍ਹੇ ਦੇ ਦੋ ਬੀਜ ਸਟੋਰਾਂ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਇੱਕ ਸਮੀਖਿਆ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਕੋਮਲ ਮਿੱਤਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹਾਲੀ ਜ਼ਿਲ੍ਹੇ ਭਰ ਵਿੱਚ ਕੀਟਨਾਸ਼ਕ, ਖਾਦ ਅਤੇ ਬੀਜ ਸਟੋਰਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ। ਇਸ ਚੈਕਿੰਗ ਦੌਰਾਨ ਮੈਸਰਜ਼ ਥੂਹਾ ਕੀਟਨਾਸ਼ਕ ਤੇ ਬੀਜ ਸਟੋਰ ਜ਼ੀਰਕਪੁਰ ਅਤੇ ਰੋਹਿਤ ਖਾਦ ਕੁਰਾਲੀ ਵਿੱਚ ਬੇਨਿਯਮੀਆਂ ਮਿਲੀਆਂ। ਵਿਭਾਗ ਨੇ ਇਨ੍ਹਾਂ ਫਰਮਾਂ ਦੇ ਲਾਇਸੈਂਸ ਮੁਅੱਤਲ ਕਰ ਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।