ਪੱਤਰ ਪ੍ਰੇਰਕ
ਪੰਚਕੂਲਾ, 1 ਸਤੰਬਰ
ਲੰਪੀ ਸਕਿਨ ਕਾਰਨ ਜਿਹੜੀਆਂ ਗਾਵਾਂ ਦੀ ਮੌਤ ਹੋ ਜਾਂਦੀ ਹੈ, ਉਨ੍ਹਾਂ ਨੂੰ ਉਠਾਉਣ ਦੀ ਕੋਈ ਵੀ ਵਿਵਸਥਾ ਨਹੀਂ ਹੈ। ਇਸ ਕਾਰਨ ਕਈ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ ਹਨ। ਇਸ ਸਮੱਸਿਆ ਸਬੰਧੀ ਕਾਲਕਾ ਦੇ ਵਿਧਾਇਕ ਪ੍ਰਦੀਪ ਚੌਧਰੀ ਨੇ ਪੰਚਕੂਲਾ ਦੇ ਡੀਸੀ ਮਹਾਂਵੀਰ ਕੌਸ਼ਿਕ ਨਾਲ ਗੱਲ ਕੀਤੀ ਹੈ ਪਰ ਕੋਈ ਸਿੱਟਾ ਨਿਕਲਦਾ ਦਿਖਾਈ ਨਹੀਂ ਦਿੰਦਾ। ਕਾਂਗਰਸੀ ਵਿਧਾਇਕ ਚੌਧਰੀ ਨੇ ਦੱਸਿਆ ਕਿ ਪੰਚਕੂਲਾ ਜ਼ਿਲ੍ਹੇ ਦੇ ਪਿੰਡ ਚੋਪਹਿਰ ਵਿੱਚ 8 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਮਰੇ ਹੋਏ ਪਸ਼ੂਆਂ ਨੂੰ ਚੁਕਾਉਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ।