ਮੁਕੇਸ਼ ਕੁਮਾਰ
ਚੰਡੀਗੜ੍ਹ, 22 ਮਾਰਚ
ਇੱਥੇ ਮਲੋਆ ਵਾਸੀ ਇੱਕ ਵਿਅਕਤੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਸੂਚਨਾ ਮਿਲਣ ਉੱਤੇ ਮੌਕੇ ਉੱਤੇ ਪਹੁੰਚੀ ਪੁਲੀਸ ਨੇ ਫਾਹੇ ਨਾਲ ਲਟਕ ਰਹੇ ਵਿਅਕਤੀ ਨੂੰ ਹੇਠਾਂ ਉਤਾਰ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਮਲੋਆ ਨਿਵਾਸੀ 28 ਸਾਲ ਦੇ ਅਸ਼ੋਕ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਪੁਲੀਸ ਨੂੰ ਮ੍ਰਿਤਕ ਘਟਨਾ ਵਾਲੀ ਥਾਂ ਤੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਮਲੋਆ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਤੋਂ ਮਿਲੀ ਸੂਚਨਾ ਅਨੁਸਾਰ ਮ੍ਰਿਤਕ ਅਸ਼ੋਕ ਕੁਮਾਰ ਸ਼ਰਾਬ ਪੀਣ ਦਾ ਆਦਿ ਸੀ। ਉਹ ਵਿਆਹੁਤਾ ਸੀ ਅਤੇ ਉਸ ਦੇ ਦੋ ਬੱਚੇ ਵੀ ਸਨ। ਅਸ਼ੋਕ ਦੀ ਪਤਨੀ ਲੋਕਾਂ ਦੇ ਘਰਾਂ ਵਿੱਚ ਕੰਮ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੀ ਸੀ।
ਪਤਾ ਲੱਗਿਆ ਹੈ ਕਿ ਬੀਤੇ ਦਿਨ ਐਤਵਾਰ ਨੂੰ ਅਸ਼ੋਕ ਦਾ ਆਪਣੀ ਪਤਨੀ ਨਾਲ ਝਗੜਾ ਹੋਇਆ ਸੀ ਅਤੇ ਉਸ ਤੋਂ ਬਾਅਦ ਉਹ ਸੌਂ ਗਿਆ ਸੀ। ਦੂਜੇ ਦਿਨ ਅੱਜ ਸੋਮਵਾਰ ਸਵੇਰੇ ਜਦੋਂ ਅਸ਼ੋਕ ਦੀ ਪਤਨੀ ਨੇ ਦੇਖਿਆ ਕਿ ਤਾਂ ਉਹ ਫਾਹੇ ਤੇ ਲਟਕ ਰਿਹਾ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।