ਆਤਿਸ਼ ਗੁਪਤਾ
ਚੰਡੀਗੜ੍ਹ, 25 ਅਪਰੈਲ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ ਦੇਣਾ ਪਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਸ੍ਰੀ ਧਰਮਪਾਲ ਨੇ ਕੀਤਾ ਹੈ। ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਵੱਲੋਂ ਜਾਰੀ ਕੀਤੇ ਹੁਕਮ ਬੱਸ, ਕੈਬ, ਥ੍ਰੀ-ਵ੍ਹੀਲਰ, ਸਿਨੇਮਾ ਘਰ, ਸ਼ਾਪਿੰਗ ਮਾਲ, ਦੁਕਾਨਾਂ, ਸਕੂਲ, ਕਾਲਜ, ਦਫ਼ਤਰਾਂ ਅਤੇ ਅੰਦਰੂਨੀ ਇਕੱਠ ਵਿੱਚ ਲਾਗੂ ਹੋਣਗੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਆਦੇਸ਼ ਦਿੱਤੇ ਹਨ।