ਪੱਤਰ ਪ੍ਰੇਰਕ
ਚੰਡੀਗੜ੍ਹ, 16 ਜੂਨ
ਮਨੀਮਾਜਰਾ ਸੈਕਟਰ-13 ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਇਲਾਕਾ ਵਿੱਚ ਪੀਣ ਵਾਲੇ ਪਾਣੀ ਦੀ ਗੰਦੀ ਸਪਲਾਈ ਸਬੰਧੀ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਪੱਤਰ ਲਿਖ ਕੇ ਇਸ ਸਮੱਸਿਆ ਆ ਹੱਲ ਕੱਢਣ ਦੀ ਅਪੀਲ ਕੀਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਕਰਨਲ (ਸੇਵਾਮੁਕਤ) ਗੁਰਸੇਵਕ ਸਿੰਘ ਨੇ ਸਲਾਹਕਾਰ ਮਨੋਜ ਪਰਿਦਾ ਨੂੰ ਪੱਤਰ ਰਾਹੀਂ ਦੱਸਿਆ ਕਿ ਮਾਡਰਨ ਹਾਊਸਿੰਗ ਕੰਪਲੈਕਸ ਮਨੀਮਾਜਰਾ ਸੈਕਟਰ-13 ਵਿੱਚ ਜੰਗ ਲੱਗੀਆਂ ਹੋਈਆ ਪੁਰਾਣੀ ਪਾਈਪ ਰਾਹੀਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਘਰ ਵਿੱਚ ਗੰਦਾ ਪਾਣੀ ਆ ਰਿਹਾ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਐੱਸਏ ਕੁਰੈਸ਼ੀ ਨੇ ਦੱਸਿਆ ਕਿ ਇਨ੍ਹਾਂ ਪੁਰਾਣੀਆਂ ਪਾਈਪਾਂ ਦਾ ਪਾਣੀ ਦੇ ਪ੍ਰੈਸ਼ਰ ਕਾਰਨ ਫੱਟਣ ਦਾ ਡਰ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਮਨੋਜ ਪਰਿਦਾ ਤੋਂ ਇਸ ਪੱਤਰ ਰਾਹੀਂ ਮੰਗ ਕੀਤੀ ਕਿ ਇਥੋਂ ਦੇ ਵਾਸੀਆਂ ਨੂੰ ਸਾਫ਼ ਪਾਣੀ ਪੀਣ ਦੀ ਵਿਵਸਥਾ ਲਈ ਉਹ ਨਗਰ ਨਿਗਮ ਨੂੰ ਆਦੇਸ਼ ਦੇ ਕੇ ਸਮੱਸਿਆ ਦਾ ਹੱਲ ਕਰਵਾਉਣ।