ਪੱਤਰ ਪ੍ਰੇਰਕ
ਖਰੜ, 5 ਨਵੰਬਰ
ਖਰੜ ਦੇ ਵਸਨੀਕ ਅਤੇ ਰੋਟਰੀ ਕਲੱਬ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਮਨਮੋਹਨ ਸਿੰਘ ਨੂੰ ਥਾਪਰ ਇੰਸਟੀਚਿਊਟ ਵੱਲੋਂ ਪੀਐੱਚਡੀ ਦੀ ਡਿਗਰੀ ਪ੍ਰਦਾਨ ਕੀਤੀ ਗਈ ਹੈ। ਇਹ ਡਿਗਰੀ ਉਨ੍ਹਾਂ ਨੂੰ ਕੱਲ੍ਹ ਥਾਪਰ ਇੰਸਟੀਚਿਊਟ ਆਫ ਇੰਜਨੀਰਿੰਗ ਐਂਡ ਟੈਕਨਾਲੋਜੀ ਪਟਿਆਲਾ ਵੱਲੋਂ ਕਾਨਵੋਕੇਸ਼ਨ ਵਿੱਚ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੂੰ ਇਹ ਡਿਗਰੀ ਵੇਸਟ ਮੈਨੇਜਮੈਂਟ ਸਬੰਧੀ ਕੀਤੀ ਖੋਜ ਲਈ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਮਨਮੋਹਨ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਭਰਾ ਹਨ ਅਤੇ ਉਨ੍ਹਾਂ ਨੇ ਪਹਿਲਾਂ ਵੀ ਕਈ ਖੇਤਰਾਂ ਵਿਚ ਡਿਗਰੀਆਂ ਪ੍ਰਾਪਤ ਕੀਤੀਆਂ ਹਨ। ਉਹ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਤੇ ਵਿਭਾਗ ’ਚੋਂ ਇੰਜਨੀਰਿੰਗ ਇਨ ਚੀਫ ਦੇ ਅਹੁਦੇ ਤੋਂ ਸੇਵਾਮੁਕਤ ਹੋ ਚੁੱਕੇ ਹਨ।