ਨੂਰਪੁਰਬੇਦੀ: ਸਿੱਖਿਆ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਨੂਰਪੁਰਬੇਦੀ ਖੇਤਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਂਗੜ ਵਿਚ ਅੱਜ ਸਕੂਲ ਮੁਖੀ ਸੀਮਾ ਵਾਸੂਦੇਵ ਦੀ ਅਗਵਾਈ ਹੇਠ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ, ਜਿਸ ਦੌਰਾਨ ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਬੱਚਿਆਂ ਦੇ ਮਾਪਿਆਂ ਨੇ ਭਾਗ ਲਿਆ। ਮਿਲਣੀ ਦੌਰਾਨ ਸਭ ਤੋਂ ਪਹਿਲਾਂ ਸਕੂਲ ਮੁਖੀ ਅਤੇ ਸਮੂਹ ਸਟਾਫ ਨੇ ਆਏ ਹੋਏ ਮਾਪਿਆਂ ਦਾ ਸਵਾਗਤ ਕੀਤਾ ਤੇ ਬੱਚਿਆਂ ਦੇ ਜਨਵਰੀ ਮੁਲਾਂਕਣ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨੂੰ ਫਰਵਰੀ ’ਚ ਹੋਣ ਵਾਲੀ ਪ੍ਰੀਖਿਆ ਲਈ ਬੱਚਿਆਂ ਨੂੰ ਘਰ ਵਿਖੇ ਵੀ ਹੋਰ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ