ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ
ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਬਾਗੜੀਆ ਵਿੱਚ ਅੱਜ 95 ਲੋੜਵੰਦਾਂ ਨੂੰ ਦੋ-ਦੋ ਮਰਲੇ ਦੇ ਪਲਾਟ ਵੰਡੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਉਸਾਰੀ ਕੀਤੀ ਗਈ। ਇਸ ਮੌਕੇ ਬੀਡੀਪੀਓ ਸਰਹਿੰਦ ਮਹਿੰਦਰਜੀਤ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਕੁਲਵਿੰਦਰ ਸਿੰਘ ਬਾਗੜੀਆ, ਵਰਿੰਦਰ ਕੁਮਾਰ ਚਣੋਂ, ਪੰਚ ਭਿੰਦਰ ਕੌਰ, ਪੰਚ ਰਾਏ ਸਿੰਘ, ਕਰਨੈਲ ਸਿੰਘ, ਧਰਮਪਾਲ ਸਿੰਘ, ਰਾਜਿੰਦਰ ਸਿੰਘ, ਤਲਵਿੰਦਰ ਕੌਰ, ਹਰਦੀਪ ਸਿੰਘ, ਗੁਰਦੀਪ ਸਿੰਘ, ਲਖਵਿੰਦਰ ਸਿੰਘ, ਹਰਵਿੰਦਰ ਕੌਰ, ਹਰਵਿੰਦਰ ਸਿੰਘ, ਚਰਨ ਦਾਸ, ਸੀਮਾ, ਲਾਭ ਸਿੰਘ, ਅਮਨਿੰਦਰ ਕੌਰ, ਬਲਜਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।