ਚੰਡੀਗੜ੍ਹ, 21 ਫਰਵਰੀ
ਪੰਜਾਬ ਵਿੱਚ 30 ਲੱਖ ਤੋਂ ਵੱਧ ਪੁਰਸ਼ ਤੇ ਔਰਤਾਂ ਨਸ਼ਿਆਂ ਦਾ ਸੇਵਨ ਕਰਦੇ ਹਨ। ਪੋਸਟ ਗਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ-ਐਮਈਆਰ) ਵੱਲੋਂ ਅੱਜ ਜਾਰੀ ਖੋਜ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਇਸ ਸੂਬੇ ਵਿਚ ਸਭ ਤੋਂ ਜ਼ਿਆਦਾ ਵਰਤੋਂ ਸ਼ਰਾਬ ਦੀ ਹੁੰਦੀ ਹੈ। ਪੰਜਾਬ ਵਿਚ 20 ਲੱਖ ਤੋਂ ਵੱਧ ਲੋਕਾਂ ਵਲੋਂ ਸ਼ਰਾਬ ਦਾ ਸੇਵਨ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਜ਼ਿਆਦਾ ਸੇਵਨ ਤੰਬਾਕੂ ਦਾ ਕੀਤਾ ਜਾਂਦਾ ਹੈ। ਇਥੇ 15 ਲੱਖ ਤੋਂ ਵੱਧ ਲੋਕ ਤੰਬਾਕੂ ਦਾ ਸੇਵਨ ਕਰਦੇ ਹਨ।-ਆਈਏਐਨਐਸ