ਚੰਡੀਗੜ੍ਹ: ਇੱਥੋਂ ਦੇ ਰੇਲਵੇ ਲਾਈਟ ਪੁਆਇੰਟ ਮਨੀਮਾਜਰਾ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਪੈਦਲ ਲੰਘ ਰਹੀਆਂ ਮਾਂ-ਧੀ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਸੈਕਟਰ 32 ਦੇੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਰਾਮ ਦਰਬਾਰ ਦੇ ਰਹਿਣ ਵਾਲੇ ਹਨ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕਾਰ ਚਾਲਕ ਰਾਘਵ ਧੰਜ ਵਾਸੀ ਸਹਾਰਨਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਆਪਣੀ 17 ਸਾਲਾਂ ਧੀ ਨਾਲ ਪੈਦਲ ਸੜਕ ਪਾਰ ਕਰ ਰਹੀ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਚਾਲਕ ਦੀ ਲਪੇਟ ਵਿੱਚ ਆਉਣ ਕਾਰਨ ਦੋਵਾਂ ਦੇ ਸੱਟਾਂ ਵੱਜੀਆਂ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। -ਟਨਸ