ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 29 ਅਗਸਤ
ਸਫਾਈ ਸੇਵਕ ਨੂੰ ਜਾਤੀ ਸੂਚਕ ਸ਼ਬਦ ਬੋਲਣ ਅਤੇ ਮਾਰਕੁੱਟ ਕਰਨ ਦੇ ਮਾਮਲੇ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਅਤੇ ਕੌਂਸਲਰ ਆਸ਼ਾ ਰਾਣੀ ਦੇ ਪਤੀ ਭੁਪਿੰਦਰ ਸ਼ਰਮਾ ਦੀ ਸੁਣਵਾਈ ਅੱਜ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਹੋਈ। ਇਸ ਦੌਰਾਨ ਅਦਾਲਤ ਨੇ ਦੋਵਾਂ ਪਾਸੇ ਦੇ ਵਕੀਲਾਂ ਦਾ ਪੱਖ ਸੁਣਨ ਮਗਰੋਂ ਇਸ ਮਾਮਲੇ ਵਿੱਚ ਹਾਲੇ ਕੋਈ ਫੈਸਲਾ ਨਹੀਂ ਦਿੱਤਾ। ਅਦਾਲਤ ਵੱਲੋਂ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਲਈ 30 ਅਗਸਤ ਨੂੰ ਮੁਕਰਰ ਕੀਤੀ ਗਈ ਹੈ। ਇਸ ਸਬੰਧੀ ਸ਼ਿਕਾਇਤਕਰਤਾ ਦੇ ਵਕੀਲ ਮੁਕੇਸ਼ ਗਾਂਧੀ ਨੇ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਆਰਮਸ ਐਕਟ ਦੀ ਧਾਰਾ ਹੋਰ ਜੋੜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪਹਿਲੇ ਦਿਨ ਤੋਂ ਹੀ ਦੋਸ਼ ਲਾਇਆ ਜਾ ਰਿਹਾ ਸੀ ਕਿ ਕੌਂਸਲ ਪ੍ਰਧਾਨ ਸ੍ਰੀ ਰੈਡੀ ਸਣੇ ਹੋਰਨਾਂ ਵੱਲੋਂ ਜ਼ਬਰਦਸਤੀ ਫੈਸਲੇ ’ਤੇ ਹਸਤਾਖ਼ਰ ਕਰਵਾਏ ਗਏ ਸੀ।