ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਪਰੈਲ
ਇੱਥੋਂ ਦੇ ਮਨੀਮਾਜਰਾ ਵਿੱਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਹੋਏ ਹਨ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸੈਕਟਰ-16 ਦੇ ਹਸਪਤਾਲ ਵਿੱਚ ਰੱਖ ਦਿੱਤਾ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਮੁਕੇਸ਼ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਕਿ ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ ਵਿੱਚ ਦਿਹਾੜੀਦਾਰ ਵਜੋਂ ਕੰਮ ਕਰਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਮਨੀਮਾਜਰਾ ਵਿੱਚ ਇਕ ਵਿਅਕਤੀ ਦੀ ਲਾਸ਼ ਲੇਬਰ ਚੌਕ ਨੇੜੇ ਪਈ ਸੀ, ਜਿਸ ਬਾਰੇ ਇਲਾਕੇ ਦੇ ਲੋਕਾਂ ਨੇ ਪੁਲੀਸ ਨੂੰ ਸੂਚਿਤ ਕੀਤੀ। ਪੁਲੀਸ ਮਾਮਲੇ ਨੂੰ ਲੁੱਟ ਦੀ ਕੋਸ਼ਿਸ਼ ਦੇ ਪੱਖ ਤੋਂ ਵੀ ਜਾਂਚ ਕਰ ਰਹੀ ਹੈ। ਪੁਲੀਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।