ਚੰਡੀਗੜ੍ਹ: ਮੇਰੀ ਉਡਾਣ ਵੇਲਫੇਅਰ ਫਾਊਂਡੇਸ਼ਨ ਚੰਡੀਗੜ੍ਹ ਨੇ ਖਰੜ ਦੇ ਪਿੰਡ ਫਤਹਿ ਉਲਾਹਪੁਰ ਵਿੱਚ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਦੇ ਨਾਲ ਦੀਵਾਲੀ ਮਨਾਈ। ਇਸ ਮੌਕੇ ਫਾਊਂਡੇਸ਼ਨ ਦੀ ਸੰਸਥਾਪਕ ਮੋਨਾ ਘਾਰੂ ਨੇ ਵਿਸ਼ੇਸ਼ ਤੌਰ ਝੁਗੀ ਝੌਂਪੜੀ ਵਿੱਚ ਰਹਿੰਦੇ ਲੋਕਾਂ ਨੂੰ ਮਠਿਆਈ, ਪਟਾਕੇ, ਮੋਮਬੱਤੀਆਂ ਵੀ ਵੰਡੀਆਂ। ਇਸ ਤੋਂ ਇਲਾਵਾ ਉਨ੍ਹਾਂ ਨਾਲ ਪਟਾਕੇ ਚਲਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਮੋਨਾ ਘਾਰੂ ਨੇ ਦੇਸ਼ ਵਾਸੀਆਂ ਨੂੰ ਗਰੀਬ ਤੇ ਲੋੜਵੰਦ ਲੋਕਾਂ ਨਾਲ ਮਿਲ ਕੇ ਤਿਉਹਾਰ ਮਨਾਉਣ ਦੀ ਅਪੀਲ ਕੀਤੀ। -ਟਨਸ