ਚੰਡੀਗੜ੍ਹ: ‘ਮੇਰੀ ਉਡਾਣ ਵੈਲਫੇਅਰ ਫਾਊਂਡੇਸ਼ਨ’ ਵੱਲੋਂ ਲੋੜਵੰਦ ਬੱਚੇ ਨੂੰ ਵ੍ਹੀਲ ਚੇਅਰ ਦਿੱਤੀ ਗਈ। ਇਸ ਤੋਂ ਇਲਾਵਾ ਇਕ ਜਣੇ ਨੂੰ ਈ-ਰਿਕਸ਼ਾ ਦਿਵਾਇਆ ਗਿਆ। ਫਾਊਂਡੇਸ਼ਨ ਦੀ ਪ੍ਰਧਾਨ ਹਰਵਿੰਦਰ ਕੌਰ ਉਰਫ਼ ਮੋਨਾ ਘਾਰੂ ਨੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਡਾ. ਮੋਹਿਤ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਆਪਣੀ ਸਮੁੱਚੀ ਟੀਮ ਨਾਲ ਲੋੜਵੰਦਾਂ ਦੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਸਮੇਂ-ਸਮੇਂ ’ਤੇ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ। -ਟ੍ਰਿਬਿਊਨ ਨਿਊਜ਼ ਸਰਵਿਸ