ਪੱਤਰ ਪ੍ਰੇਰਕ
ਖਰੜ, 27 ਮਈ
ਖਰੜ ਨਜ਼ਦੀਕ ਖਾਨਪੁਰ ਵਿੱਚ ਇੱਕ ਆਟੋ ਅਤੇ ਇੱਕ ਮੋਟਰਸਾਈਕਲ ਰੇਹੜੀ ਵਿਚਕਾਰ ਹੋਈ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 3 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਖਾਨਪੁਰ ਦੇ ਵਸਨੀਕ ਹਰਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਰਾ ਸੁਖਵਿੰਦਰ ਸਿੰਘ, ਜਸਪਾਲ ਸਿੰਘ ਦੇ ਆਟੋ ’ਚ ਬੈਠ ਕੇ ਜਾ ਰਿਹਾ ਸੀ ਅਤੇ ਇੱਕ ਮੋਟਰਸਾਈਕਲ ਰੇਹੜੀ ਦੇ ਚਾਲਕ ਨੇ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਆਟੋ ਵਿੱਚ ਟੱਕਰ ਮਾਰ ਦਿੱਤੀ। ਸੁਖਵਿੰਦਰ ਸਿੰਘ, ਜਸਪਾਲ ਸਿੰਘ ਅਤੇ ਮੋਟਰਸਾਈਕਲ ਰੇਹੜੀ ’ਤੇ ਸਵਾਰ ਦੋ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਖਰੜ ਲਿਆਂਦਾ ਗਿਆ। ਸੁਖਵਿੰਦਰ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਮੋਟਰਸਾਈਕਲ ਰੇਹੜੀ ਦੇ ਡਰਾਈਵਰ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।