ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਸਤੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕਮਲ ਕਿਸ਼ੋਰ ਯਾਦਵ ਅਤੇ ਸਕੱਤਰ ਅਵਿਕੇਸ਼ ਗੁਪਤਾ ਨੇ ਸਕੂਲੀ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਲਈ ਸਤੰਬਰ ਮਹੀਨੇ ਦਾ ਮੈਗਜ਼ੀਨ ਪ੍ਰਾਇਮਰੀ ਸਿੱਖਿਆ ਅਤੇ ਪੰਖੜੀਆਂ ਲੋਕ ਅਰਪਣ ਕੀਤਾ। ਬੋਰਡ ਮੁਖੀ ਕਮਲ ਕਿਸ਼ੋਰ ਯਾਦਵ ਨੇ ਪਿਛਲੇ ਸਾਲ 2023 ਦੀ ਤਰਜ਼ ’ਤੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪਿਆਡ 2024 ਦੀ ਰਜਿਸਟਰੇਸ਼ਨ ਲਈ ਪੋਰਟਲ ਆਨ-ਲਾਈਨ ਕਰਨ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਅਤੇ ਪਸਾਰ ਦਾ ਨਿਵੇਕਲਾ ਉਪਰਾਲਾ ਭਵਿੱਖ ਵਿੱਚ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦੀ ਰਜਿਸਟਰੇਸ਼ਨ 30 ਅਕਤੂਬਰ ਤੱਕ ਜਾਰੀ ਰਹੇਗੀ। ਇਹ ਪ੍ਰਤੀਯੋਗਤਾ 7 ਤੇ 8 ਦਸੰਬਰ ਨੂੰ ਆਨਲਾਈਨ ਮੋਡ ਰਾਹੀਂ ਕਰਵਾਈ ਜਾਵੇਗੀ।