ਐਸ.ਏ.ਐਸ. ਨਗਰ (ਮੁਹਾਲੀ): ਮੁਹਾਲੀ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਦੇਰ ਸ਼ਾਮ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸਾਰੇ ਗਿਣਤੀ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਦੁਕਾਨਾਂ ਅਤੇ ਬਾਜ਼ਾਰ ਬੰਦ ਰੱਖਣ, ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਆਵਾਜਾਈ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। -ਪੱਤਰ ਪ੍ਰੇਰਕ