ਐਸਏਐਸ ਨਗਰ (ਮੁਹਾਲੀ): ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿਖੇ ਫਰੈਸ਼ਰ ਬੈਸ਼ ਜਸ਼ਨ ਕੀਤਾ ਗਿਆ ਜਿਸ ਵਿੱਚ ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ ਦੇ ਪਹਿਲੇ ਸਾਲ ਦੇ ਵਿਦਿਆਰਥੀ ਪਰੀਕਸ਼ਿਤ ਮਿਸਟਰ ਫਰੈਸ਼ਰ ਅਤੇ ਚੰਡੀਗੜ੍ਹ ਇੰਜਨੀਅਰਿੰਗ ਕਾਲਜ ਦੀ ਪਹਿਲੇ ਸਾਲ ਦੀ ਵਿਦਿਆਰਥਣ ਮੁਸਕਾਨ ਮਿਸ ਫਰੈਸ਼ਰ ਚੁਣੀ ਗਈ ਜਿਨ੍ਹਾਂ ਨੂੰ ਮਿਸ ਅਤੇ ਮਿਸਟਰ ਫਰੈਸ਼ਰ-2024 ਦਾ ਤਾਜ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ, ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਪੀਐਨ ਹਰੀਕੇਸ਼ਾ ਸਮੇਤ ਹੋਰ ਫੈਕਲਟੀ ਮੈਂਬਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ